ਕਾਂਗਰਸ ਵਰਕਰਾਂ ਵੱਲੋਂ ਕੀਤਾ ਗਿਆ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ - ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੇ ਵਧ ਰਹੇ ਰੇਟਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਯੂਥ ਕਾਂਗਰਸ ਪੰਜਾਬ ਦੇ ਜਨਰਲ ਸੈਕਟਰੀ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਦੇਸ਼ ਵਿੱਚ ਵੱਧ ਰਹੇ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੇ ਵੱਧ ਰਹੇ ਰੇਟਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ। ਫਿਰ ਹਰ ਦੋ ਦਿਨ ਬਾਅਦ ਤੇਲ ਦੀਆਂ ਕੀਮਤਾਂ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਜਿਸ ਨਾਲ ਗ਼ਰੀਬ ਤੋਂ ਗ਼ਰੀਬ ਤੇ ਹਰ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ’ਤੇ ਭਾਰੀ ਬੋਝ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ’ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।