ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਵਿਧਾਇਕ ਕੁਲਜੀਤ ਸਿੰਘ ਨਾਗਰਾ
ਸ੍ਰੀ ਫ਼ਤਿਹਗੜ੍ਹ ਸਾਹਿਬ:ਤੇਲ ਦੀਆਂ ਵੱਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਫ਼ਤਿਹਗੜ੍ਹ ਸਾਹਿਬ 'ਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਸਰਹਿੰਦ ਮੰਡੀ 'ਚ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸਮਾਜ ਦਾ ਹਰ ਵਰਗ ਪਰੇਸ਼ਾਨ ਹੈ। ਇੱਕ ਪਾਸੇ ਅੜੀਅਲ ਰਵਈਏ ਨਾਲ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕੀਤਾ ਹੈ ਤੇ ਦੂਜੇ ਪਾਸੇ ਇਹ ਸਰਕਾਰ ਲਗਾਤਾਰ ਪੈਟਰੋਲ ਡੀਜ਼ਲ ਦੇ ਰੇਟ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਕੇ ਆਮ ਲੋਕਾਂ ਉੱਤੇ ਵੱਡਾ ਆਰਥਿਕ ਬੋਝ ਪਾ ਰਹੀ ਹੈ।