ਕਪੂਰਥਲਾ: ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ - ਕਾਂਗਰਸੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ
ਕਪੂਰਥਲਾ : ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧਣ ਨਾਲ ਆਮ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨੂੰ ਲੈ ਕੇ ਕਪੂਰਥਲਾ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਸੰਕਟ ਕਾਰਨ ਲੌਕਡਾਊਨ ਤੋਂ ਬਾਅਦ ਲੋਕ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੁਝ ਰਹੇ ਹਨ। ਇਸ ਤੋਂ ਬਾਅਦ ਮਹਿੰਗਾਈ ਤੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀਆਂ ਜੇਬਾਂ 'ਤੇ ਵਾਧੂ ਭਾਰ ਪਾਇਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ 'ਤੇ ਘੱਟ ਕੀਤੇ ਜਾਣ ਦੀ ਮੰਗ ਕੀਤੀ ਹੈ।