ਕਾਂਗਰਸੀ ਵਰਕਰਾਂ ਨੇ ਇੰਦਰਾ ਗਾਂਧੀ ਨੂੰ ਕੀਤਾ ਯਾਦ, ਫੁੱਲ ਕੀਤੇ ਭੇਟ
ਸ੍ਰੀ ਮੁਕਤਸਰ ਸਾਹਿਬ: ਪੂਰੇ ਭਾਰਤ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ। ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਵੀ ਕਾਂਗਰਸੀ ਵਰਕਰਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਕਾਂਗਰਸੀ ਵਰਕਰਾਂ ਦਾ ਕਹਿਣਾ ਸੀ ਕਿ ਇੰਦਰਾ ਗਾਂਧੀ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਤੇ ਦੇਸ਼ ਲਈ ਆਪਣੀ ਕੁਰਬਾਨੀ ਕੀਤੀ, ਉਨ੍ਹਾਂ ਨੂੰ ਯਾਦ ਕਰਨਾ ਬਣਦਾ ਹੈ ਕਿਉਂਕਿ ਦੇਸ਼ ਲਈ ਬਹੁਤ ਕੁਝ ਕੀਤਾ ਹੈ। ਉਨ੍ਹਾਂ ਨੇ ਨਾਅਰਾ ਦਿੱਤਾ ਸੀ ਕਿ ਗ਼ਰੀਬੀ ਮਿਟਾਓ ਤੇ ਉਨ੍ਹਾਂ ਨੇ ਗਰੀਬੀ ਮਿਟਾਈ ਸੀ ਉਸ ਵੇਲੇ ਦੇਸ਼ ਬਹੁਤ ਹੀ ਗਰੀਬੀ ਵਿੱਚੋਂ ਲੰਘ ਰਿਹਾ ਸੀ ਫਿਰ ਅੰਗਰੇਜ਼ਾਂ ਦੀ ਆਜ਼ਾਦੀ ਤੋਂ ਬਾਅਦ ਦੇਸ਼ ਉੱਭਰ ਰਿਹਾ ਸੀ ਤੇ ਇੰਦਰਾ ਗਾਂਧੀ ਅਤੇ ਨਹਿਰੂ ਜੀ ਨੇ ਦੇਸ਼ ਦੀ ਬਹੁਤ ਤਰੱਕੀ ਕਰਾਈ।