ਕਾਂਗਰਸੀ ਜ਼ਿਲ੍ਹਾ ਪ੍ਰੀਸ਼ਦ 'ਤੇ ਬਦਮਾਸ਼ਾਂ ਨੇ ਕੀਤਾ ਹਮਲਾ - ਬਦਮਾਸ਼ਾਂ ਵਲੋਂ ਹਮਲਾ ਕੀਤਾ
ਪਠਾਨਕੋਟ: ਹਲਕਾ ਭੋਆ ਦੇ ਪਿੰਡ ਜਾਨੀਚੱਕ 'ਚ ਕਾਂਗਰਸੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਪਠਾਨਕੋਟ ਮਾਰਕੀਟ ਕਮੇਟੀ ਦੇ ਚੇਅਰਮੈਨ ਬੋਬੀ ਸੈਣੀ 'ਤੇ ਕੁਝ ਬਦਮਾਸ਼ਾਂ ਵਲੋਂ ਹਮਲਾ ਕੀਤਾ ਗਿਆ। ਉਕਤ ਹਮਲਾਵਰ ਤਿੰਨ ਗੱਡੀਆਂ 'ਚ ਸਵਾਰ ਹੋ ਕੇ ਆਏ ਸਨ। ਇਸ ਦੀ ਜਾਣਕਾਰੀ ਜਦੋਂ ਪਿੰਡ ਵਾਸੀਆਂ ਨੂੰ ਲੱਗੀ ਤਾਂ ਉਨ੍ਹਾਂ ਬਦਮਾਸ਼ਾਂ ਨੂੰ ਘੇਰਾ ਪਾ ਲਿਆ ਅਤੇ ਅੱਠ ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਜਿਸ ਸਬੰਧੀ ਜਾਣਕਾਰੀ ਉਨ੍ਹਾਂ ਪੁਲਿਸ ਨੂੰ ਦਿੱਤੀ।ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।