ਕਾਂਗਰਸੀਆਂ ਨੇ ਬੀਜੇਪੀ ਲੁਧਿਆਣਾ ਦੇ ਦਫ਼ਤਰ 'ਤੇ ਕੀਤਾ ਹਮਲਾ: ਭਾਜਪਾ ਆਗੂ - congress attacked on BJP office
ਲੁਧਿਆਣਾ: ਯੂਥ ਕਾਂਗਰਸ ਦੇ ਆਗੂਆਂ ਵੱਲੋਂ ਦਿਨ ਸ਼ੁੱਕਰਵਾਰ ਨੂੰ ਭਾਜਪਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਨਾਲ ਹੀ ਭਾਜਪਾ ਦਾ ਪੁਤਲਾ ਵੀ ਫ਼ੂਕਿਆ ਗਿਆ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਜੀਵਨ ਗੁਪਤਾ ਵੱਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਉਨ੍ਹਾਂ ਉੱਤੇ ਹਮਲੇ ਕੀਤੇ ਜਾਣ ਦੀ ਗੱਲ ਕਹੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦਫ਼ਤਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਪੁਲਿਸ ਕਾਂਗਰਸੀ ਲੀਡਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ।