ਕਾਂਗਰਸੀਆਂ ਨੇ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ - ਸੁਨੀਲ ਜਾਖੜ
ਸ਼੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਵਿੱਚ ਕਾਂਗਰਸੀਆਂ ਵੱਲੋਂ ਮਹਿੰਗਾਈ ਨੂੰ ਲੈ ਕੇ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਬਲਦੇਵ ਸਿੰਘ ਭੂੰਦੜ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਡੀਜ਼ਲ ਪੈਟਰੋਲ ਦੇ ਨਾਲ ਹੋਰ ਵੀ ਕਈ ਤਰ੍ਹਾਂ ਦੀ ਮਹਿੰਗਾਈ ਵਧਈ ਜਾ ਰਹੀ ਹੈ। ਉਸ ਦੇ ਰੋਸ ਵਜੋਂ ਕਾਂਗਰਸੀ ਵਰਕਰਾਂ ਵੱਲੋਂ ਗਿੱਦੜਬਾਹਾ ਵਿੱਚ ਸੈਂਟਰ ਸਰਕਾਰ ਖਿਲਾਫ਼ ਪੈਦਲ ਰੋਸ ਮਾਰਚ ਕੱਢਿਆ ਗਿਆ।