ਸ਼ਿਵਰਾਤਰੀ ਮਹਾਂਉਤਸਵ ਨੂੰ ਲੈ ਕੇ ਬਰਨਾਲਾ ਵਿਖੇ ਹੋਏ ਪੁਖ਼ਤਾ ਪ੍ਰਬੰਧ - ਬਰਨਾਲਾ ਖ਼ਬਰ
ਸ਼ਿਵਰਾਤਰੀ ਦੇ ਮਹਾਂਉਤਸਵ ਨੂੰ ਧਿਆਨ ਵਿੱਚ ਰੱਖਦਿਆਂ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਵੱਲੋਂ ਜ਼ਿਲ੍ਹੇ ਭਰ ਦੇ ਵੱਖ ਵੱਖ ਮੰਦਰਾਂ ਦੀਆਂ ਕਮੇਟੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ ਗਈ। 21 ਫਰਵਰੀ ਨੂੰ ਸ਼ਿਵਰਾਤਰੀ ਮਹਾਂਉਤਸਵ ਪੂਰੇ ਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਜਾਵੇਗਾ। ਦੇਸ਼ ਭਰ ਤੋਂ ਸ਼ਿਵ ਭਗਤ ਸ੍ਰੀ ਹਰਿਦੁਆਰ ਦੇ ਦਰਸ਼ਨ ਕਰਨ ਲਈ ਜਾਂਦੇ ਹਨ। ਵੱਡੀ ਗਿਣਤੀ ਵਿੱਚ ਕਾਂਵਡੀਆਂ ਦੇ ਕਾਫ਼ਲੇ ਗੰਗਾ ਜਲ ਲੈ ਕੇ ਆਉਦੇ ਹਨ। ਹਰ ਸ਼ਹਿਰ ਵਿੱਚ ਸ਼ਿਵਰਾਰਤੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਬਰਨਾਲਾ ਪੁਲਿਸ ਨੇ ਜ਼ਿਲ੍ਹੇ ਦੇ ਸਾਰੇ ਮੰਦਿਰਾਂ ਦੀਆਂ ਕਮੇਟੀਆਂ ਨਾਲ ਮੀਟਿੰਗ ਕੀਤੀ ਗਈ। ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਸਾਰੇ ਮੰਦਰ ਪ੍ਰਬੰਧਕਾਂ ਨਾਲ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਠੋਸ ਪ੍ਰਬੰਧ ਕਰਨ ਬਾਰੇ ਵਿਚਾਰ ਵਟਾਂਦਰੇ ਕੀਤਾ ਗਿਆ। ਐਸਐਸਪੀ ਬਰਨਾਲਾ ਨੇ ਦੱਸਿਆ ਕਿ ਸਾਰੇ ਮੰਦਰਾਂ ਦੇ ਪ੍ਰਬੰਧਕ ਇਸ ਬਾਰੇ ਗੱਲ ਕੀਤੀ ਗਈ ਹੈ ਅਤੇ ਇਸ ਮਹਾਂ ਉਤਸਵ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।