ਕਾਰਜਾਕਰੀ ਪ੍ਰਧਾਨ ਬਣਨ 'ਤੇ ਸੁਖਜਿੰਦਰ ਡੈਨੀ ਦਾ ਹਲਕਾ ਵਾਸੀਆਂ ਕੀਤਾ ਭਰਵਾਂ ਸਵਾਗਤ - ਮੁੱਖ ਮੰਤਰੀ ਦਾ ਚਿਹਰਾ
ਅੰਮ੍ਰਿਤਸਰ: ਕਾਂਗਰਸ ਹਾਈਕਮਾਨ ਵਲੋਂ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਜਿੰਦਰ ਸਿੰਘ ਡੈਨੀ ਆਪਣੇ ਹਲਕੇ ਜੰਡਿਆਲਾ ਗੁਰੂ ਪਹੁੰਚੇ। ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਦਿੱਤੀ ਸੇਵਾ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਨੂੰ ਲੈਕੇ ਜਲਦ ਹੀ ਦੋਸ਼ੀ ਜੇਲ੍ਹਾਂ 'ਚ ਬੰਦ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਜਿਥੇ ਕਿਸਾਨੀ ਮਸਲੇ 'ਤੇ ਕੇਂਦਰ 'ਤੇ ਨਿਸ਼ਾਨੇ ਸਾਧੇ, ਉਥੇ ਹੀ ਕਿਹਾ ਕਿ ਹਾਈਕਮਾਨ ਵਲੋਂ 2022 'ਚ ਜੋ ਵੀ ਮੁੱਖ ਮੰਤਰੀ ਦਾ ਚਿਹਰਾ ਐਲਾਨਿਆਂ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ।