ਪੰਜਾਬ

punjab

ETV Bharat / videos

ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਅਸਤੀਫ਼ੇ ਤੋਂ ਬਾਅਦ ਹਲਕੇ ਦੇ ਵੋਟਰ ਨਰਾਜ਼ - resignation of MLA Rupinder Kaur Ruby

By

Published : Nov 11, 2021, 2:12 PM IST

ਬਠਿੰਡਾ: ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੱਲੋਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦੇ ਹਲਕੇ ਦੇ ਵੋਟਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਸੰਗਤ ਮੰਡੀ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਯੂਥ ਚਿਹਰਾ ਹੋਣ ਕਾਰਨ ਰੁਪਿੰਦਰ ਕੌਰ ਰੂਬੀ ਨੂੰ ਜਿਤਾਇਆ ਸੀ, ਪਰ ਪਿਛਲੇ ਕਰੀਬ ਡੇਢ ਦੋ ਸਾਲ ਤੋਂ ਆਪਣੇ ਹਲਕੇ ਵਿੱਚ ਗੈਰਹਾਜ਼ਰ ਸਨ ਉਨ੍ਹਾਂ ਵੱਲੋਂ ਲਗਾਤਾਰ ਆਮ ਵਰਕਰਾਂ ਅਤੇ ਹਲਕੇ ਦੇ ਲੋਕਾਂ ਤੋਂ ਦੂਰੀ ਬਣਾਈ ਹੋਈ ਸੀ ਜੋ ਮੁੱਦੇ ਲੈ ਕੇ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ। ਉਨ੍ਹਾਂ ਮੁੱਦਿਆਂ ਵਿੱਚੋਂ ਇੱਕ ਵੀ ਮੁੱਦਾ ਉਨ੍ਹਾਂ ਵੱਲੋਂ ਹੱਲ ਨਹੀਂ ਕੀਤਾ ਗਿਆ ਨਾ ਹੀ ਹਲਕੇ ਸਬੰਧੀ ਵਿਧਾਨ ਸਭਾ ਵਿਚ ਕੋਈ ਸਵਾਲ ਕੀਤਾ ਗਿਆ ਸੰਗਤ ਮੰਡੀ ਵਿੱਚ ਬਾਰਸ਼ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ। ਲੋਕਾਂ ਦਾ ਕਹਿਣਾ ਸੀ ਕਿ ਰੁਪਿੰਦਰ ਕੌਰ ਰੂਬੀ ਹੁਣ ਭਾਵੇਂ ਕਿਸੇ ਵੀ ਸਿਆਸੀ ਪਾਰਟੀ ਤੋਂ ਚੋਣ ਲੜੇ ਪਰ ਬਠਿੰਡਾ ਦਿਹਾਤੀ ਹਲਕੇ ਦੇ ਲੋਕ ਉਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ।

ABOUT THE AUTHOR

...view details