ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ - ਸੰਵਿਧਾਨ ਦਿਵਸ
ਹੁਸ਼ਿਆਰਪੁਰ ਸ਼ਹਿਰ ਦੇ ਮਾਡਲ ਟਾਊਨ ਕਲੱਬ ਵਿਖੇ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਇਥੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਕੇਂਦਰੀ ਵਿਸ਼ਵ ਵਿਦਿਆਲਾ ਹਿਮਾਚਲ ਪ੍ਰਦੇਸ਼ ਦੇ ਵਾਈਸ ਚਾਂਸਲਰ ਡਾ. ਕੁਲਦੀਪ ਅਗਨੀਹੋਤਰੀ ਸਣੇ ਹੋਰ ਕਈ ਆਗੂ ਮੌਜੂਦ ਰਹੇ। ਇਸ ਮੌਕੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਵਾਲੇ ਮਾਹਿਰਾਂ ਨੇ ਬਾਬਾ ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਸੰਵਿਧਾਨ ਬਾਰੇ ਵਿਸ਼ੇਸ਼ ਚਰਚਾ ਕੀਤੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਸੰਵਿਧਾਨ ਨੂੰ ਦੇਸ਼ ਦੀ ਜੜ ਅਤੇ ਅਧਾਰ ਦੱਸਿਆ। ਉਨ੍ਹਾਂ ਨੇ ਲੋਕਾਂ ਨੂੰ ਸੰਵਿਧਾਨ ਮੁਤਾਬਕ ਬਿਨ੍ਹਾਂ ਭੇਦਭਾਵ ਕੀਤੇ ਜੀਵਨ ਵਤੀਤ ਕਰਨ ਦੀ ਅਪੀਲ ਕੀਤੀ।