ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ - ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਆਮ ਲੋਕ ਡਾਢੇ ਪ੍ਰੇਸ਼ਾਨ ਹਨ। ਅੱਜ ਫਿਰੋਜ਼ਪੁਰ ਵਿੱਚ ਪੈਟਰੋਲ ਦੀ ਦਰਾਂ ਵਿੱਚ 31 ਪੈਸੇ ਦਾ ਵਾਧੇ ਨਾਲ ਪੈਟਰੋਲ 91 ਰੁਪਏ 94 ਪੈਸੇ ਅਤੇ ਡੀਜ਼ਲ ਦੀਆਂ ਦਰਾਂ ਵਿੱਚ 33 ਪੈਸੇ ਦੇ ਵਾਧੇ ਨਾਲ ਡੀਜ਼ਲ ਦੀ ਕੀਮਤ ਹੁਣ 83.01 ਦੇ ਪੱਧਰ 'ਤੇ ਪਹੁੰਚ ਗਈ। ਲੋਕਾਂ ਨੇ ਸਰਕਾਰ ਨੂੰ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਘਟਾਉਣ ਲਈ ਕਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪੈਟਰੋਲਿੰਗ ਪਦਾਰਥਾਂ ਦੀਆਂਂ ਕੀਮਤਾਂ ਵਿੱਚ ਵਧਣ ਨਾਲ ਸਿੱਧਾ ਅਸਰ ਰੋਜਮਰਾ ਦੀ ਜ਼ਿੰਦਗੀ ਤੇ ਪੈਂਦਾ ਹੈ ਤੇ ਰਸੋਈ ਦਾ ਬਜਟ ਵੀ ਹਿਲ ਜਾਂਦਾ ਹੈ।