ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੀਤਾ ਰੋਸ ਪ੍ਰਦਰਸ਼ਨ - ਮੰਤਰੀਆਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
ਫਿਰੋਜ਼ਪੁਰ: ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਗਏ ਸੀ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਸਰਕਾਰ ਖਿਲਾਫ਼ ਭੜਾਸ ਕੱਢਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਜੋ ਮੀਟਿੰਗ ਦੇ ਸਮੇਂ ਨੂੰ ਵਾਰ-ਵਾਰ ਰੱਦ ਕੀਤਾ ਜਾ ਰਿਹਾ ਹੈ, ਉਸ ਮੀਟਿੰਗ ਨੂੰ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।