ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ - ਹਾਈਕੋਰਟ ਦੇ ਫੈਸਲੇ ਨੂੰ ਲਾਗੂ ਕਰੇ
ਬਠਿੰਡਾ: ਬਠਿੰਡਾ 'ਚ ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵਲੋਂ ਰੈਲੀ ਕਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕਈ ਵਾਅਦੇ ਕੀਤੇ ਸੀ, ਜੋ ਹੁਣ ਤੱਕ ਪੂਰੇ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਉਨ੍ਹਾਂ ਨੂੰ ਪੱਕਿਆ ਕਰੇ ਅਤੇ ਹਾਈਕੋਰਟ ਦੇ ਫੈਸਲੇ ਨੂੰ ਲਾਗੂ ਕਰੇ। ਮੁਲਾਜ਼ਮਾਂ ਦਾ ਕਹਿਣਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।