ਠੇਕਾ ਆਧਾਰਤ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ ਨੂੰ ਚੇਤਾਵਨੀ
ਬਰਨਾਲਾ: ਠੇਕਾ ਆਧਾਰਤ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਢੋਲ ਮਾਰਚ ਕੱਢ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਮਾਰਚ ਸ਼ਹਿਰ ਦੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਦੀ ਹੁੰਦੇ ਹੋਏ ਕਚਹਿਰੀ ਚੌਂਕ ਵਿਖੇ ਆ ਕੇ ਸੰਪੰਨ ਹੋਇਆ। ਇਸ ਦੌਰਾਨ ਪ੍ਰਦਰਸ਼ਨਕਾਰੀ ਠੇਕਾ ਆਧਾਰਤ ਕਾਮਿਆਂ ਨੇ ਸਰਕਾਰ ’ਤੇ ਵਾਅਦਾ ਖਿਲਾਫ਼ੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹਨਾਂ ਵਿੱਚੋਂ ਇੱਕ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ 12 ਮਾਰਚ ਨੂੰ ਪਟਿਆਲਾ ਵਿਖੇ ਪੰਜਾਬ ਪੱਧਰੀ ਠੇਕਾ ਆਧਾਰਤ ਮੁਲਾਜ਼ਮਾਂ ਦੀ ਮਹਾਰੈਲੀ ਕਰਨ ਜਾ ਰਹੇ ਹਨ।