ਪੁਲਿਸ ਦਾ ਤਸ਼ੱਦਤ ਝੱਲਣ ਵਾਲੀ ਬੱਚੀ ਨੇ ਸਰਕਾਰ ਨੂੰ ਪਾਈਆਂ ਲਾਹਣਤਾਂ - ਪੁਲਿਸ
ਬਠਿੰਡਾ : ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਧਰਨਾਕਾਰੀਆਂ ਨੂੰ ਬੈਰੀਕੇਡ ਲਗਾ ਰਾਮਬਾਗ ਰੋਡ 'ਤੇ ਹੀ ਰੋਕ ਲਿਆ ਗਿਆ। ਇਸ ਦੌਰਾਨ ਡਿਸਟਿਕ ਮੈਜਿਸਟਰੇਟ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਦੇ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਇੱਕ ਵਾਰ ਧਰਨਾ ਸਮਾਪਤ ਕਰ ਦਿੱਤਾ। ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਠੇਕਾ ਮੁਲਾਜ਼ਮਾਂ ਦੀ ਵਿੱਤ ਮੰਤਰੀ ਨਾਲ ਬੈਠਕ ਕਰਵਾਉਣ ਦਾ ਭਰੋਸਾ ਦਿੱਤਾ ਗਿਆ।