ਕੱਚੇ ਮੁਲਾਜ਼ਮਾਂ ਨੇ ਸਿੱਧੂ ਦਾ ਘਰ ਘੇਰਿਆ - ਸਿੱਧੂ
ਪਟਿਆਲਾ : ਪਟਿਆਲਾ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਧਰਨਾ ਲਾਇਆ ਗਿਆ। ਆਪਣੀਆਂ ਮੰਗਾਂ ਨੂੰ ਲੈ ਕੇ ਦੂਜੇ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਧਰਨਾ ਲਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਡੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 15 ਅਗਸਤ ਨੂੰ ਅਸੀਂ ਹਰੇਕ ਜਗ੍ਹਾ 'ਤੇ ਕਾਲੀਆਂ ਝੰਡੀਆਂ ਲੈ ਕੇ ਧਰਨੇ ਲਾਵਾਂਗੇ। ਇਸ ਸਰਕਾਰ ਨੂੰ ਜਗਾਉਣ ਲਈ ਸੰਘਰਸ਼ ਕਰਾਂਗੇ।