ਪੰਜਾਬ

punjab

ETV Bharat / videos

ਕੱਚੇ ਸਿਹਤ ਕਾਮਿਆਂ ਵੱਲੋਂ ਡਿਪਟੀ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ

By

Published : Dec 8, 2021, 1:13 PM IST

ਅੰਮ੍ਰਿਤਸਰ: ਸੂਬੇ ਵਿੱਚ ਕੱਚੇ ਸਿਹਤ ਕਾਮਿਆਂ ਵੱਲੋਂ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Health workers protest against state government) ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਦੇ ਵਿੱਚ ਸਿਹਤ ਮੁਲਾਜ਼ਮਾਂ ਦੇ ਵੱਲੋਂ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਸੂਬਾ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਹੈ। ਐਨਐਚਐਮ ਮੁਲਾਜ਼ਮ ਨੇ ਸਰਕਾਰ ਖਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਉੱਪਰ ਸੇਵਾਵਾਂ ਨਿਭਾਅ ਰਹੇ ਹਨ ਪਰ ਸਰਕਾਰ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ। ਐਨਐਚਐਮ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ABOUT THE AUTHOR

...view details