ਜਲੰਧਰ 'ਚ ਪਨਬੱਸ ਕਾਮਿਆਂ ਨੇ ਸਾੜਿਆ ਕੈਪਟਨ ਦਾ ਪੁਤਲਾ - ਪੰਜਾਬ ਸਰਕਾਰ ਖਿਲਾਫ ਰੋਸ
ਜਲੰਧਰ: ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਤਨਖਾਹਾਂ 'ਚ ਕਟੌਤੀ ਕੀਤੇ ਜਾਣ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਸਰਕਾਰ ਨੇ ਉਨ੍ਹਾਂ ਨਾਲ ਧੱਕਾ ਕੀਤਾ ਹੈ ਅਤੇ ਉਨ੍ਹਾਂ ਦੀ 25 ਫੀਸਦੀ ਤਨਖ਼ਾਹ ਵਿੱਚ ਕਟੌਤੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾ਼ਾਹ ਨੂੰ ਪੂਰਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਪੱਕੇ ਕੀਤਾ ਜਾਵੇ। ਮੁਲਾਮਜ਼ਾਂ ਨੇ ਕਿਹਾ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰ ਦੇਣਗੇ।