ਹੈਰੋਇਨ ਅਤੇ ਡਰੱਗ ਮਨੀ ਸਮੇਤ ਤਸਕਰ ਕਾਬੂ - ਪੁਲਿਸ ਵਲੋਂ ਨਾਕਾਬੰਦੀ
ਪਠਾਨਕੋਟ: ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੂਰੀ ਮਿਹਨਤ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਐਸਐਚਓ ਨੇ ਦੱਸਿਆ ਕਿ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ ਸੀ ਤਾਂ ਉਕਤ ਵਿਅਕਤੀ ਕਾਰ ਰਾਹੀ ਆ ਰਿਹਾ ਸੀ ਅਤੇ ਨਾਕਾ ਦੇਖ ਪਿਛੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਨੂੰ ਘੇਰ ਕੇ ਜਾਂਚ ਕਰਨ ਤੋਂ ਉਕਤ ਵਿਅਕਤੀ ਕੋਲੋਂ ਪੰਜ ਗ੍ਰਾਮ ਹੈਰੋਇਨ ਅਤੇ ਦੋ ਹਜ਼ਾਰ ਦੀ ਡਰੱਗ ਮਨੀ ਬਰਾਮਦ ਹੋਈ ਹੈ।