ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਲੈ ਕੇ ਭਖਿਆ ਵਿਵਾਦ
ਫਰੀਦਕੋਟ: ਕੋਟਕਪੂਰਾ (Kotkapura) ਸ਼ਹਿਰ ਵਿੱਚ ਸਥਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਦੇ ਪ੍ਰਬੰਧ ਨੂੰ ਲੈ ਕੇ ਨਿਹੰਗ ਸਿੰਘਾਂ ਦੀਆਂ ਦੋ ਜਥੇਬੰਦੀਆਂ ਆਹਮੋ ਸਾਹਮਣੇ ਹਨ। ਦੋਵਾਂ ਜਥੇਬੰਦੀਆਂ ਦੇ ਵਿੱਚ ਵਿਵਾਦ (Controversy ) ਕਾਫੀ ਵਧਦਾ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਸੇਵਾ ਨਿਭਾ ਰਹੇ ਸੇਵਾਦਾਰ ਕੁਲਵੰਤ ਸਿੰਘ ਦੇ ਪਰਿਵਾਰ ਅਤੇ ਹੋਰ ਸੰਗਤਾਂ ਦਾ ਕਹਿਣਾਂ ਕਿ ਇਸ ਗੁਰਦੁਆਰਾ ਸਾਹਿਬ ਦੀ ਜ਼ਾਇਦਾਦ (Property) ਉੱਪਰ ਕਬਜ਼ਾ ਕਰਨ ਦੀ ਨੀਅਤ ਨਾਲ ਕਥਿਤ ਆਪੋ ਬਣੇ ਨਿਹੰਗ ਸਿੰਘ ਮੁਖੀ ਬਲਵੀਰ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੀ ਜ਼ਾਇਦਾਦ ਦੇ ਦਸਤਾਵੇਜਾਂ ਵਿੱਚ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਬਲਵੀਰ ਸਿੰਘ ਗੁਰਦੁਆਰਾ ਸਾਹਿਬ ਦੀ ਜ਼ਾਇਦਾਦ ਉਪਰ ਕਾਬਜ਼ ਹੋਣਾ ਚਹੁੰਦੇ ਹਨ। ਓਧਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।