ਡਾ. ਅਮਰ ਸਿੰਘ ਨੇ ਰਾਹੁਲ ਗਾਂਧੀ ਦੇ ਦੌਰੇ ਨੂੰ ਦੱਸਿਆ ਕਿਸਾਨਾਂ ਦੀ ਹਮਾਇਤ ਦਾ ਸੁਨੇਹਾ - ਰਾਹੁਲ ਗਾਂਧੀ ਪੰਜਾਬ ਦਾ ਦੌਰਾ
ਲੁਧਿਆਣਾ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਵਿਚਕਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੇ ਦੌਰੇ ਬਾਰੇ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਦੌਰਾ ਪੰਜਾਬ ਦੇ ਕਿਸਾਨਾਂ ਦੀ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਦੀ ਹਮਾਇਤ ਵਿੱਚ ਹੈ।