ਲੋਹੜੀ ਮੌਕੇ ਲਹਿਰਾਗਾਗਾ ’ਚ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ - ਲਹਿਰਾਗਾਗਾ ’ਚ ਸਾੜੀਆਂ
ਲਹਿਰਾਗਾਗਾ: ਹੋਰਨਾਂ ਤਿਉਹਾਰਾਂ ਵਾਂਗ ਲੋਹੜੀ ਵੀ ਖੁਸ਼ੀ ਦਾ ਤਿਉਹਾਰ ਹੈ ਜਿਸ ਮੌਕੇ ਜਬਰ ਜ਼ੁਲਮ ਖ਼ਿਲਾਫ਼ ਲੜਨ ਵਾਲੇ ਦੁੱਲੇ ਭੱਟੀ ਨੂੰ ਯਾਦ ਕੀਤਾ ਜਾਂਦਾ ਹੈ। ਗੌਰਤਲਬ ਹੈ ਕਿ ਦੁੱਲੇ ਭੱਟੀ ਦੀਆਂ ਤਿੰਨ ਪੀੜ੍ਹੀਆਂ ਨੇ ਕਿਸਾਨੀ ਹੱਕਾਂ ਨੂੰ ਬਚਾਉਣ ਲਈ ਸ਼ਹਾਦਤਾਂ ਦਿੱਤੀਆਂ ਸਨ। ਲੋਹੜੀ ਵਾਲੀ ਰਾਤ ਜ਼ਬਰ ਰੂਪੀ ਦਲਿੱਦਰ ਨੂੰ ਧੂਣੀ ਬਾਲ ਕੇ ਸਾੜਿਆ ਜਾਂਦਾ ਹੈ, ਪਰ ਇਸ ਵਾਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਲੋਹੜੀ ਦੇ ਤਿਉਹਾਰ ਨੂੰ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ, ਇਸ ਸੱਦੇ ਤਹਿਤ ਕਿਸਾਨਾਂ ਵੱਲੋਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।