ਬਜਟ ਦੀਆਂ ਕਾਪੀਆਂ ਸਾੜੀਆਂ, ਨਾਅਰੇਬਾਜ਼ੀ
ਬਠਿੰਡਾ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਪਣੇ ਆਖ਼ਰੀ ਬਜਟ ਨੂੰ ਲੈ ਕੇ ਜਿੱਥੇ ਚਾਰੇ ਪਾਸੇ ਚਰਚਾ ਚੱਲ ਰਹੀ ਹੈ, ਉਥੇ ਹੀ ਇਸ ਬਜਟ ਦਾ ਵਿਰੋਧ ਕਰਦਿਆਂ ਪੰਜਾਬ ਤੇ ਯੂਟੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਲਾਗੂ ਕਰ ਦਿੱਤਾ ਜਾਵੇਗਾ ਪਰ ਪੰਜਾਬ ਸਰਕਾਰ ਨੇ ਆਪਣੇ ਆਖਰੀ ਬਜਟ 'ਚ ਵੀ ਮੁਲਾਜ਼ਮਾਂ ਲਈ ਕੋਈ ਐਲਾਨ ਨਹੀਂ ਕੀਤਾ ਗਿਆ, ਜਿਸ ਦੇ ਰੋਸ ਦੇ ਚਲਦੇ ਅੱਜ ਆਵਾਜ਼ ਬੁਲੰਦ ਕੀਤੀ ਗਈ ਹੈ।