ਤਰਨਤਾਰਨ ’ਚ ਮਜ਼ਦੂਰ ਯੂਨੀਅਨ ਵੱਲੋਂ ਨਵੇਂ ਕਿਰਤ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ - ਮਜ਼ਦੂਰਾਂ ਦੇ ਹੱਕ ਖ਼ਤਮ ਕਰਨ ਸਬੰਧੀ
ਤਰਨਤਾਰਨ: ਕੇਂਦਰ ਸਰਕਾਰ ਵੱਲੋ ਮਜ਼ਦੂਰਾਂ ਦੇ ਹੱਕ ਖ਼ਤਮ ਕਰਨ ਸਬੰਧੀ ਨਵੇ ਕਾਨੂੰਨ ਲਿਆਂਦੇ ਜਾ ਰਹੇ ਹਨ, ਜਿਸਦਾ ਸਾਰੇ ਭਾਰਤ ’ਚ ਲਗਾਤਾਰ ਵਿਰੋਧ ਹੋ ਰਿਹਾ ਹੈ। ਇਸ ਦੇ ਚੱਲਦਿਆਂ ਤਰਨਤਾਰਨ ਵਿਖੇ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵੱਲੋ ਰੋਸ ਪ੍ਰਦਰਸ਼ਨ ਕਰਦਿਆਂ ਇਨ੍ਹਾਂ ਨਵੇਂ ਕਿਰਤ ਕਾਨੂੰਨ ਦੀਆ ਕਾਪੀਆਂ ਨੂੰ ਸਾੜੀਆਂ ਗਈਆਂ। ਇਸ ਮੌਕੇ ਮਜ਼ਦੂਰ ਜੱਥੇਬੰਦੀ ਦਾ ਕਹਿਣਾ ਸੀ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋ ਕਿਸਾਨਾਂ ਵਾਂਗ ਹੁਣ ਮਜ਼ਦੂਰਾਂ ਦੇ ਹੱਕਾਂ ’ਤੇ ਡਾਕਾ ਮਾਰਦਿਆਂ ਪੁਰਾਣੇ ਕਿਰਤ ਕਾਨੂੰਨਾਂ ਨੂੰ ਖਤਮ ਕਰ ਨਵੇਂ ਕਾਨੂੰਨ ਲਿਆਂਦੇ ਗਏ ਹਨ। ਇਹ ਨਵੇਂ ਕਾਨੂੰਨ ਮਜ਼ਦੂਰ ਵਿਰੋਧੀ ਹਨ, ਮਜ਼ਦੂਰ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਨਵੇ ਕਾਨੂੰਨ ਵਾਪਸ ਨਾ ਲਏ ਤਾ ਉਹ ਹੋਰ ਤਿੱਖਾ ਸੰਘਰਸ਼ ਕਰਨਗੇ।