ਸਾਂਝਾ ਵਿਦਿਆਰਥੀ ਮੋਰਚੇ ਨੇ ਫੂਕੀਆਂ ਨਵੀਂ ਸਿੱਖਿਆ ਨੀਤੀ ਦੀਆਂ ਕਾਪੀਆਂ
ਮਾਨਸਾ: ਪੰਜਾਬ ਸਰਕਾਰ ਵੱਲੋਂ ਬੰਦ ਕੀਤੇ ਸਕੂਲਾਂ ਨੂੰ ਖੁਲ੍ਹਵਾਉਣ ਲਈ ਅਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆ ਨੇ ਕਿਹਾ ਕਿ ਕੇਂਦਰ ਸਰਕਾਰ ਨਵੀ ਸਿੱਖਿਆ ਨੀਤੀ ਰਾਹੀਂ ਸਿਖਿਆ ਨੂੰ ਨਿੱਜੀ ਹੱਥਾਂ ਵਿੱਚ ਦੇ ਕੇ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਧੱਕ ਰਹੀ ਹੈ ਉਸੇ ਤਰ੍ਹਾਂ ਹੀ ਪੰਜਾਬ ਸਰਕਾਰ ਨੇ ਸਕੂਲਾਂ/ਕਾਲਜਾਂ ਨੂੰ ਬੰਦ ਕਰਨ ਦੇ ਆਦੇਸ਼ਾਂ ਰਾਹੀ ਵਿਦਿਆਰਥੀ ਨੂੰ ਸਿੱਖਿਆ ਤੋਂ ਵਾਂਝੇ ਰੱਖਣ ਦੀਆਂ ਕੌਝੀਆਂ ਚਾਲਾਂ ਚੱਲ ਰਹੀ ਹੈ ਜੋ ਕਿ ਜਥੇਬੰਦੀ ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਜੇਕਰ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸਕੂਲਾਂ/ਕਾਲਜਾਂ ਨੂੰ ਨਹੀਂ ਖੋਲਦੀ ਤਾਂ ਸੰਘਰਸ਼ ਤਿੱਖਾ ਹੋਵੇਗਾ।