ਕਿਸਾਨਾਂ ਦਾ ਹਰ ਤਰ੍ਹਾਂ ਨਾਲ ਕਰਾਂਗੇ ਸਮਰਥਨ: ਰੱਖੜਾ - ਕੈਬਿਨੇਟ ਮੰਤਰੀ ਸੁਰਜੀਤ ਰੱਖੜਾ
ਪਟਿਆਲਾ: ਜ਼ਿਲ੍ਹੇ ਵਿੱਚ ਕੋਰ ਕਮੇਟੀ ਦੀ ਬੈਠਕ ਹੋਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸ਼ਾਮਲ ਹੋਈ। ਇਸ ਸਬੰਧੀ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਰੱਖੜਾ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ਤੇ ਨਾਲ ਹੀ ਕਿਹਾ ਕਿ ਉਹ ਕਿਸਾਨਾਂ ਦਾ ਸਮਰਥਨ ਕਰਨਗੇ। ਰੱਖੜਾ ਨੇ ਕਿਹਾ ਕਿ ਉਹ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦੇ ਹਨ ਤੇ ਨਾਲ ਹੀ ਭਾਜਪਾ ਨਾਲ ਗਠਜੋੜ ਬਾਰੇ ਬੋਲਦਿਆਂ ਰੱਖੜਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਦੀ ਪਾਰਟੀ ਫੈਸਲਾ ਕਰੇਗੀ।