ਦਰਬਾਰ ਸਾਹਿਬ 'ਚ ਕੋਰੋਨਾ ਬਾਰੇ ਜਾਗਰੂਕ ਕਰਨ ਵਾਲਾ ਸਟਾਫ਼ ਡਿਊਟੀ ਪ੍ਰਤੀ ਗੰਭੀਰ ਨਹੀਂ - crona virus
ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਕੋਰੋਨਾ ਦੇ ਕਹਿਰ ਤੋਂ ਵਿਦਿਅਕ ਅਦਾਰਿਆਂ ਤੇ ਸਮੂਹਿਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮੌਕ ਡਰਿੱਲ ਕਰਕੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗੂਰਕ ਕੀਤਾ ਜਾ ਰਿਹਾ ਹੈ ਪਰ ਦਰਬਾਰ ਸਾਹਿਬ ਵਿੱਚ ਬੈਠੇ ਸਿਵਲ ਹਸਪਤਾਲ ਦੇ ਸਟਾਫ ਵੱਲੋਂ ਸੰਗਤ ਨੂੰ ਜਾਗੂਰਕ ਨਹੀਂ ਕੀਤਾ ਜਾ ਰਿਹਾ ਹੈ। ਉਹ ਆਪਣੇ ਕੰਮ ਨੂੰ ਗੰਭੀਰ ਰੂਪ ਨਾਲ ਨਹੀਂ ਕਰ ਰਹੇ।