ਹੁਸ਼ਿਆਰਪੁਰ ’ਚ ਕੋਰੋਨਾ ਦਾ ਕਹਿਰ, ਮਰੀਜ਼ਾ ਦੀ ਗਿਣਤੀ ਹੋਈ 13449, 10 ਮੌਤਾਂ - ਕੋਰੋਨਾ ਦੇ ਨਵੇਂ ਨਵੇਂ ਮਾਮਲੇ ਸਾਹਮਣੇ ਆ ਰਹੇ
ਸੂਬੇ ਚ ਹਰ ਰੋਜ਼ ਕੋਰੋਨਾ ਦੇ ਨਵੇਂ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜ਼ਿਲ੍ਹੇ ਵਿੱਚ 166 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਜਿਸ ਤੋਂ ਬਾਅਦ ਜਿਲ੍ਹੇ ’ਚ ਪਾਜ਼ੀਟਿਵ ਮਰੀਜਾਂ ਦੀ ਗਿਣਤੀ 13449 ਹੋ ਗਈ ਹੈ। ਜਦਕਿ ਜ਼ਿਲ੍ਹੇ ਵਿੱਚ 10 ਮੌਤਾਂ ਹੋਣ ਨਾਲ ਮੌਤਾਂ ਦੀ ਗਿਣਤੀ 535 ਹੋ ਗਈ। ਇਸ ਸਬੰਧ ’ਚ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 2921 ਨਵੇਂ ਸੈਂਪਲ ਲਏ ਗਏ ਜਿਨ੍ਹਾਂ ਚੋਂ 1547 ਸੈਂਪਲਾ ਦੀ ਰਿਪੋਰਟ ਪ੍ਰਾਪਤ ਹੋਣ ਨਾਲ 166 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਜਿਲ੍ਹੇ ’ਚ ਮਰੀਜ਼ਾ ਦੀ ਗਿਣਤੀ 13449 ਹੋ ਗਈ ਹੈ। ਜਦਕਿ 10 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਸ ਕਾਰਨ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਦੁਆਰਾ ਜਾਰੀ ਹਿਦਾਇਤਾਂ ਦੀ ਸਹੀ ਢੰਗ ਨਾਲ ਪਾਲਣਾ ਕਰਨ।