ਕੋਰੋਨਾ ਬਹਾਨੇ ਬੱਚਿਆ ਦੇ ਭਵਿੱਖ ਨਾਲ ਖਿਲਵਾੜ ਕਿਉਂ- ਮਾਪੇ - ਸਰਕਾਰ ਕਰ ਰਹੀ ਬੱਚਿਆ
ਪੰਜਾਬ ਸਰਕਾਰ ਵੱਲੋ ਸੂਬੇ ਵਿੱਚ ਲਗਾਤਾਰ ਕੋਰੋਨਾ ਦੇ ਵੱਧਦੇ ਮਾਮਲਿਆ ਨੂੰ ਦੇਖਦੇ ਹੋਏ ਸਕੂਲ ਮੁੜ ਤੋਂ ਬੰਦ ਕਰਵਾ ਦਿੱਤੇ ਗਏ ਹਨ। ਨਾਲ ਹੀ ਬੱਚਿਆ ਨੂੰ ਆਨਲਾਈਨ ਪੜਾਈ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸੀ। ਪਰ ਸਕੂਲ ਦੇ ਅਧਿਆਪਕ ਅਤੇ ਬੱਚਿਆ ਦੇ ਮਾਪਿਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਅਧਿਆਪਕ ਅਤੇ ਬੱਚਿਆ ਦੇ ਮਾਪਿਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਜਾਹਿਰ ਕਰਦਿਆ ਡੀ.ਸੀ ਦਫਤਰ ਤਰਨ ਤਾਰਨ ਦੇ ਬਾਹਰ ਧਰਨਾ ਲਗਾਇਆ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਕੋਰੋਨਾ ਦਾ ਬਹਾਨਾ ਲੈ ਕੇ ਬੱਚਿਆ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ।