ਬਠਿੰਡਾ ਦੀ ਦਾਣਾ ਮੰਡੀ 'ਚ ਕੋਰੋਨਾ ਗਾਈਡਲਾਈਨਜ਼ ਦੀਆਂ ਧੱਜੀਆਂ ਉੱਡੀਆਂ - ਬਠਿੰਡਾ ਦੀ ਦਾਣਾ
ਬਠਿੰਡਾ : ਕੋਰੋਨਾ ਦੇ ਵਧ ਰਹੇ ਕਹਿਰ ਕਾਰਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਦਾ ਬਠਿੰਡਾ ਦੀ ਦਾਣਾ ਮੰਡੀ ਵਿੱਚ ਬਿਲਕੁਲ ਵੀ ਪਾਲਣ ਨਹੀਂ ਕੀਤਾ ਜਾ ਰਿਹਾ। ਮਾਰਕੀਟ ਕਮੇਟੀ ਵੱਲੋਂ ਦਾਣਾ ਮੰਡੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਲਈ ਫੇਸ ਮਾਸਕ ਅਤੇ ਸੈਨੀਟਾਈਜ਼ਰ ਉਪਲੱਬਧ ਕਰਵਾਏ ਜਾ ਰਹੇ ਸਨ ਪ੍ਰੰਤੂ ਉਨ੍ਹਾਂ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਸ਼ਰ੍ਹੇਆਮ ਮੰਡੀ ਵਿਚ ਮਜ਼ਦੂਰ ਬਿਨਾਂ ਮਾਸਕ ਦੇ ਕੰਮ ਦੇ ਦੇਖੇ ਜਾ ਸਕਦੇ ਹਨ। ਇਸ ਸਬੰਧੀ ਜਦੋਂ ਮਜ਼ਦੂਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਪਰਨਿਆਂ ਅਤੇ ਰੁਮਾਲ ਨਾਲ ਫੇਸ ਕਵਰ ਕਰਦੇ ਹਨ ਜਦੋਂ ਕਿ ਮਾਰਕੀਟ ਕਮੇਟੀ ਵੱਲੋਂ ਉਨ੍ਹਾਂ ਨੂੰ ਨਾ ਹੀ ਫੇਸ ਮਾਸਕ ਦਿਤੇ ਗਏ ਹਨ ਨਾ ਹੀ ਸੈਨੇਟਾਈਜਰ ਉਪਲੱਬਧ ਕਰਾਏ ਗਏ ਹਨ।