ਸਕੂਲਾਂ ’ਚ ਕੋਰੋਨਾ ਦੇ ਰਿਹੈ ਦਸਤਕ, ਸਿਹਤ ਵਿਭਾਗ ਚੌਕਸ - ਦਸਤਕ
ਪਟਿਆਲਾ: ਸੂਬੇ ਭਰ ’ਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਨੂੰ ਲੈ ਕੇ ਮੁੜ ਤੋਂ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸਦੇ ਚੱਲਦੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ’ਚ ਕੋਰੋਨਾ ਦੇ ਮਾਮਲੇ ਵੇਖਣ ਨੂੰ ਮਿਲ ਰਹੇ ਹਨ। ਇਸ ਸਬੰਧ ’ਚ ਸਿਵਲ ਸਰਜਨ ਡਾਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਈ ਸਕੂਲਾਂ ਵਿਚੋਂ ਹਜ਼ਾਰਾਂ ਦੀ ਗਿਣਤੀ ’ਚ ਅਧਿਆਪਕ ਅਤੇ ਬੱਚਿਆ ਦੇ ਸੈਂਪਲ ਲਏ ਜਾ ਰਹੇ ਹਨ। ਨਾਲ ਹੀ ਸਕੂਲਾਂ ਦੇ ਸਾਰੇ ਕਰਮਚਾਰੀਆਂ ਨੂੰ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।