ਬਠਿੰਡਾ: ਕੋਰੋਨਾ ਦੀ ਚਪੇਟ ਵਿੱਚ ਆਇਆ ਇੱਕ ਵਿਅਕਤੀ
ਬਠਿੰਡਾ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹਾਲ ਹੀ ਵਿੱਚ ਬਠਿੰਡਾ ਵਿੱਚ ਇੱਕ ਹੋਰ ਕੋਰੋਨਾ ਪੌਜ਼ੀਟਿਵ ਕੇਸ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਕੋਰੋਨਾ ਪੌਜ਼ੀਟਿਵ ਮਰੀਜ਼ ਗੁਜਰਾਤ ਤੋਂ ਆਇਆ ਸੀ। ਹੁਣ ਜ਼ਿਲ੍ਹੇ ਵਿੱਚ ਕੁਲ ਕੋਰੋਨਾ ਦੇ ਮਾਮਲੇ 63 ਹੋ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਸਮਾਜਿਕ ਦੂਰੀ ਬਣਾਈ ਰੱਖਣ ਤੇ ਮਾਸਕ ਦੀ ਵਰਤੋਂ ਕਰਨ।