ਬਨੂੜ ਦੇ ਗਿਆਨ ਸਾਗਰ ਹਸਪਤਾਲ 'ਚ ਰੂਪਨਗਰ ਦੇ ਕੋਰੋਨਾ ਮਰੀਜ਼ਾਂ ਦਾ ਕੀਤਾ ਜਾ ਰਿਹਾ ਇਲਾਜ - ਰੂਪਨਗਰ ਵਿੱਚ 53 ਕੋਰੋਨਾ ਪੌਜ਼ੀਟਿਵ ਮਰੀਜ਼
ਰੂਪਨਗਰ: ਜਿੱਥੇ ਪੂਰੀ ਦੁਨੀਆ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਹੀ ਰੂਪਨਗਰ ਵਿੱਚ 53 ਕੋਰੋਨਾ ਪੌਜ਼ੀਟਿਵ ਮਰੀਜ਼ ਹਨ। ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦਿੱਤੀ ਹੈ। ਸੋਨਾਲੀ ਗਿਰੀ ਨੇ ਦੱਸਿਆ ਕਿ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਨੂੰ ਬਨੂੜ ਦੇ ਗਿਆਨ ਸਾਗਰ ਹਸਪਤਾਲ ਵਿੱਚ ਆਈਸੋਲੇਟ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗਿਆਨ ਸਾਗਰ ਹਸਪਤਾਲ 'ਚ ਲੈਵਲ 3 ਦੇ ਮਰੀਜ਼ਾਂ ਨੂੰ ਰੱਖਿਆ ਜਾਂਦਾ ਹੈ।
Last Updated : May 14, 2020, 7:45 PM IST