ਜਲੰਧਰ 'ਚ ਨਗਰ ਨਿਗਮ ਦੇ 2 ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - Municipal Corporation
ਜਲੰਧਰ: ਸ਼ਹਿਰ ਦੇ ਛਾਉਣੀ ਵਿੱਚ 2 ਹੋਰ ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਜਲੰਧਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 100 ਨੂੰ ਪਾਰ ਕਰ ਗਿਆ ਹੈ। ਐਸਐਚਓ ਰਾਮਪਾਲ ਨੇ ਕਿਹਾ ਕੋਰੋਨਾ ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਉਣ 'ਤੇ ਉਨ੍ਹਾਂ ਨੂੰ ਹਸਪਤਾਲ 'ਚ ਆਈਸੋਲੇਟ ਕਰ ਦਿੱਤਾ ਗਿਆ ਹੈ। ਇਹ ਕੋਰੋਨਾ ਮਰੀਜ਼ ਨਗਰ ਨਿਗਮ ਦੇ ਮੁਲਾਜ਼ਮ ਹਨ। ਐਸਐਚਓ ਰਾਮਪਾਲ ਨੇ ਕਿਹਾ ਕਿ ਉਨ੍ਹਾਂ ਨੇ ਪੂਰੇ ਇਲਾਕੇ ਨੂੰ ਮੁਕੰਮਲ ਤਰੀਕੇ ਨਾਲ ਸੀਲ ਕਰ ਦਿੱਤਾ ਗਿਆ ਹੈ ਤੇ ਕੋਰੋਨਾ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦਾ ਇਸ ਸੰਕਟ ਭਰੇ ਸਮੇਂ ਦੇ ਵਿੱਚ ਮਦਦ ਕਰਨ।