ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਪੌਜ਼ੀਟਿਵ ਦੋ ਔਰਤਾਂ ਦੀ ਰਿਪੋਰਟ ਆਈ ਨੈਗੇਟਿਵ - ਕੋਰੋਨਾ ਵਾਇਰਸ
ਸ੍ਰੀ ਫ਼ਤਹਿਗੜ੍ਹ ਸਾਹਿਬ: ਕੋਰੋਨਾ ਵਾਇਰਸ ਦੀ ਮਹਾਂਮਾਰੀ ਸਬੰਧੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਕੋਰੋਨਾ ਵਾਇਰਸ ਨਾਲ ਪੀੜਤ ਦੋ ਔਰਤਾਂ ਦੇ ਠੀਕ ਹੋਣ ਦੀ ਖ਼ਬਰ ਹੈ। ਇਨ੍ਹਾਂ ਦੋਹਾਂ ਔਰਤਾਂ ਦੀ ਕੋਵਿਡ-19 ਜਾਂਚ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਬਾਰੇ ਦੱਸਦੇ ਹੋਏ ਸਿਵਲ ਸਰਜਨ ਡਾ. ਐਨ ਕੇ ਅਗਰਵਾਲ ਨੇ ਦੱਸਿਆ ਕਿ ਦੋਹਾਂ ਪੀੜਤਾਂ ਦਾ ਇਲਾਜ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਹੋਇਆ ਸੀ। ਦੋਹਾਂ ਪੀੜਤਾਂ ਨੂੰ ਹਸਪਤਾਲ ਤੋਂ ਛੂੱਟੀ ਦਿੱਤੇ ਜਾਣ ਮਗਰੋਂ ਵੀ ਇਕਾਂਤਵਾਸ 'ਚ ਰੱਖਿਆ ਗਿਆ ਸੀ ਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੀ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ।