ਸੰਤ ਸੀਚੇਵਾਲ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ - Saint Seecheval
ਕਪੂਰਥਲਾ: ਕੁੱਝ ਦਿਨ ਪਹਿਲਾਂ ਭਾਈ ਨਿਰਮਲ ਸਿੰਘ ਦੀ ਕੋਰੋਨਾ ਪੌਜ਼ੀਟਿਵ ਰਿਪੋਰਟ ਆਈ ਸੀ ਜਿਸ ਤੋਂ ਅਗਲੇ ਹੀ ਦਿਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਨਿਰਮਲ ਸਿੰਘ ਦਾ ਜਿਨ੍ਹਾਂ ਲੋਕਾਂ ਨਾਲ ਰਾਬਤਾ ਸੀ ਉਨ੍ਹਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ। ਉੱਥੇ ਹੀ ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ ਨੇ ਦੱਸਿਆ ਕਿ 13 ਮਾਰਚ ਨੂੰ ਉਨ੍ਹਾਂ ਦੀ ਸਵਰਗਵਾਸੀ ਨਿਰਮਲ ਸਿੰਘ ਨਾਲ ਮੁਲਾਕਾਤ ਹੋਈ ਸੀ ਜਿਸ ਮਗਰੋਂ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਦੇ ਨਾਲ ਹੀ ਸੰਤ ਸੀਚੇਵਾਲ ਦੇ ਨਾਲ 4 ਹੋਰ ਸੇਵਾਦਾਰਾਂ ਦਾ ਵੀ ਟੈਸਟ ਕੀਤਾ ਗਿਆ ਹੈ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਹੈ।