ਜਲੰਧਰ ਵਿਖੇ ਮਿਊਂਸੀਪਲ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੇ ਲਏ ਗਏ ਕੋਰੋਨਾ ਸੈਂਪਲ - ਜਲੰਧਰ ਅਪਡੇਟ
ਜਲੰਧਰ: ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਇਸ ਦਾ ਪ੍ਰਕੋਪ ਜ਼ਿਆਦਾ ਨਾ ਫੈਲੇ ਇਸ ਲਈ ਸਰਕਾਰੀ ਅਦਾਰਿਆਂ ਵਿੱਚ ਵੀ ਮੁਲਾਜ਼ਮਾਂ ਦੇ ਟੈਸਟ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਡਾਕਟਰ ਰਾਜ ਕਮਲ ਵੱਲੋਂ ਮਿਊਂਸੀਪਲ ਕਾਰਪੋਰੇਸ਼ਨ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਲਏ ਗਏ। ਇਸ ਮੌਕੇ ਡਾਕਟਰ ਜਗਦੀਸ਼ ਕੁਮਾਰ ਅਰਵਿੰਦ, ਡਾ. ਦਿਪਤੀ ਬੈਂਸ ਵੱਲੋਂ ਲੋਕਾਂ ਨੂੰ ਸਿਹਤ ਦੇ ਪ੍ਰਤੀ ਜਾਗਰੂਕ ਕੀਤਾ ਗਿਆ।