ਮਾਨਸਾ ਵਿਖੇ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਕੋਰੋਨਾ ਸੈਂਪਲਿੰਗ ਕੈਂਪ
ਮਾਨਸਾ: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮਹਾਂਮਾਰੀ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਰੋਜ਼ਾਨਾ ਸੈਂਪਲਿੰਗ ਕੈਂਪ ਵੱਖ ਵੱਖ ਥਾਵਾਂ ਉਤੇ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਮਾਨਸਾ ਦੇ ਸੇਵਾ ਕੇਂਦਰ ਵਿਖੇ ਸੈਂਪਲਿੰਗ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਫ਼ਸਰ ਜਸਵੀਰ ਸਿੰਘ ਨੇ ਦੱਸਿਆ ਕਿ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਰੋਜ਼ਾਨਾ ਸੈਂਪਲਿੰਗ ਕੀਤੀ ਜਾ ਰਹੀ ਹੈ ਜਿਸ ਤਹਿਤ ਸੇਵਾ ਕੇਂਦਰ ਵਿਖੇ ਕੈਂਪ ਦੌਰਾਨ ਸੇਵਾਂ ਕੇਂਦਰ ’ਚ ਆਉਣ ਵਾਲਿਆਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ।