ਜਲੰਧਰ ਦੇ ਫਿਲੌਰ ਇਲਾਕੇ 'ਚ ਕੋਰੋਨਾ ਦੇ ਸ਼ੱਕੀ ਵਿਅਕਤੀ ਨੇ ਸੜਕ 'ਤੇ ਸੁੱਟੇ ਨੋਟ - ਕੋਵਿਡ-19
ਜਲੰਧਰ: ਫਿਲੌਰ ਕਸਬੇ ਵਿੱਚ ਅੱਜ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਇੱਕ ਕੋਰੋਨਾ ਸ਼ੱਕੀ ਵਿਅਕਤੀ ਵੱਲੋਂ ਸੜਕ 'ਤੇ ਨੋਟ ਸੁੱਟਣ ਦੀ ਘਟਨਾ ਸਾਹਮਣੇ ਆਈ। ਫਿਲੌਰ ਵਿੱਚ ਇਸ ਵਿਅਕਤੀ ਨੇ ਅਚਾਨਕ ਸੜਕ 'ਤੇ ਨੋਟ ਸੁੱਟਣੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਇਸ ਗੱਲ ਦੀ ਜਾਣਕਾਰੀ ਪੁਲਿਸ ਅਤੇ ਸਿਹਤ ਵਿਭਾਗ ਨੂੰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਫਿਲੌਰ ਦੀ ਇੱਕ ਫੈਕਟਰੀ ਵਿੱਚ ਪਿਛਲੇ ਕੁਝ ਸਮੇਂ ਤੋਂ ਕੰਮ ਕਰ ਰਿਹਾ ਸੀ। ਫਿਲਹਾਲ ਸਿਹਤ ਵਿਭਾਗ ਨੇ ਇਸ ਸ਼ੱਕੀ ਵਿਅਕਤੀ ਨੂੰ ਐਂਬੂਲੈਂਸ ਬੁਲਾ ਕੇ ਹਸਪਤਾਲ ਪਹੁੰਚਾ ਦਿੱਤਾ ਹੈ। ਸਿਹਤ ਵਿਭਾਗ ਦੇ ਅਧਿਕਾਰੀ ਅਨੁਸਾਰ ਇਸ ਗੱਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਵਿਅਕਤੀ ਕੋਰੋਨਾ ਪੌਜ਼ੀਟਿਵ ਹੋ ਸਕਦਾ ਹੈ।