ਐੱਸ.ਡੀ.ਐੱਮ ਦਫ਼ਤਰ ਗੜ੍ਹਸ਼ੰਕਰ 'ਚ ਲਗਾਤਾਰ ਕੀਤੇ ਜਾ ਰਹੇ ਹਨ ਕਰੋਨਾ ਟੈਸਟ - ਪੰਜਾਬ ਸਰਕਾਰ
ਗੜ੍ਹਸ਼ੰਕਰ: ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਜਿਸ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਗੜ੍ਹਸ਼ੰਕਰ ਐੱਸ.ਡੀ.ਐੱਮ ਦਫ਼ਤਰ 'ਚ ਲਗਾਤਾਰ ਕੋਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਥੇ ਆਉਣ ਵਾਲੇ ਹਰ ਵਿਅਕਤੀ ਨੂੰ ਕੋਰੋਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਦਫ਼ਤਰ ਵਿੱਚੋਂ 60 ਤੋਂ 70 ਸੈਂਪਲ ਉਨ੍ਹਾਂ ਵਲੋਂ ਲਏ ਜਾਂਦੇ ਹਨ। ਉਨ੍ਹਾਂ ਅਪੀਲ ਵੀ ਕੀਤੀ ਕਿ ਕੋਰੋਨਾ ਦੇ ਚੱਲਦਿਆਂ ਸਾਵਧਾਨੀਆਂ ਜ਼ਰੂਰ ਵਰਤੀਆਂ ਜਾਣ।