ਜ਼ੀਰਾ ਦੇ ਸਿਵਲ ਹਸਪਤਾਲ ’ਚ ਸਿਹਤ ਵਿਭਾਗ ਵੱਲੋਂ ਕੀਤੇ ਗਏ ਕੋਰੋਨਾ ਟੈਸਟ - ਕੋਰੋਨਾ ਟੈਸਟ
ਫਾਜ਼ਿਲਕਾ: ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਸਿਵਲ ਹਸਪਤਾਲ ਜ਼ੀਰਾ ਵਿਖੇ ਨੋਡਲ ਅਫ਼ਸਰ ਜਸਵਿੰਦਰ ਸਿੰਘ ਕਾਲੜਾ ਦੀ ਅਗਵਾਈ ’ਚ ਕੋਰੋਨਾ ਟੈਸਟ ਕੀਤੇ ਗਏ। ਇਸ ਮੌਕੇ ਨੋਡਲ ਅਫ਼ਸਰ ਕਾਲੜਾ ਨੇ ਦੱਸਿਆ ਗਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਇਸੇ ਕਾਰਨ ਜ਼ੀਰਾ ਦੇ ਸਿਵਲ ਹਸਪਤਾਲ ਵਿੱਚ ਵੀ ਲਗਾਤਾਰ ਟੈਸਟ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਚਾਰ ਕੇਸ ਨਵੇਂ ਆਏ ਹਨ, ਜਿਨ੍ਹਾਂ ਵਿੱਚ ਸਾਡੇ ਦੋ ਸਟਾਫ਼ ਦੇ ਵੀ ਮੈਂਬਰ ਹਨ, ਜਿਨ੍ਹਾਂ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ।