ਵੀਕਐਂਡ ਲੌਕਡਾਊਨ ਦੌਰਾਨ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਦੇ ਕੀਤੇ ਕੋਰੋਨਾ ਟੈਸਟ - ਘਰੋਂ ਬਾਹਰ ਨਿਕਲਣ ਵਾਲੇ
ਮਾਨਸਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਵੀਕੈਂਡ ਲੌਕਡਾਊਨ ਕੀਤਾ ਗਿਆ ਸੀ ਜਿਸ ਵਿੱਚ ਬਾਜ਼ਾਰ ਤਾਂ ਸੰਪੂਰਨ ਤੌਰ ’ਤੇ ਬੰਦ ਰਹੇ ਸਿਰਫ਼ ਜਰੂਰੀ ਦੁਕਾਨਾਂ ਹੀ ਖੁੱਲ੍ਹੀਆ। ਉਥੇ ਹੀ ਇਸ ਦੌਰਾਨ ਪੁਲਿਸ ਦੀ ਮਦਦ ਨਾਲ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਦਾ ਕੋਰੋਨਾ ਟੈਸਟ ਕੀਤੇ ਗਏ। ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੀ ਕਰਮਚਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰੋਜ਼ਾਨਾ ਹੀ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਛੁੱਟੀ ਵਾਲੇ ਦਿਨ ਵੀ ਸਿਹਤ ਵਿਭਾਗ ਵੱਲੋਂ ਕੋਰੋਨਾ ਦੇ ਉੱਪਰ ਕਾਬੂ ਪਾਉਣ ਲਈ ਸੈਂਪਲਿੰਗ ਕੀਤੀ ਜਾ ਰਹੀ ਹੈ। ਦੂਸਰੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਲੌਕਡਾਊਨ ਨੂੰ ਲੈ ਕੇ ਪ੍ਰਬੰਧ ਪੁਖਤਾ ਕੀਤੇ ਗਏ ਹਨ।