ਸਰਕਾਰੀ ਕੰਨਿਆ ਸਕੂਲ 'ਚ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ - coronavirus update
ਰਾਏਕੋਟ: ਕੋਰੋਨਾ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਹੁਣ 18 ਸਾਲ ਤੋਂ ਉਪਰ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਉਣ ਦਾ ਹੁਕਮ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਲੁਧਿਆਣਾ ਦੇ ਅਜੀਤਸਰ ਸਰਕਾਰੀ ਕੰਨਿਆ ਸਕੂਲ 'ਚ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ ਗਿਆ। ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਵਲੋਂ ਵੈਕਸੀਨੇਸ਼ਨ ਕਰਵਾਈ ਗਈ। ਇਸ ਸਬੰਧੀ ਐੱਸਡੀਐੱਮ ਦਾ ਕਹਿਣਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣੀ ਚਾਹੀਦੀ ਹੈ ਤਾਂ ਹੀ ਇਸ ਬਿਮਾਰੀ 'ਤਿੇ ਕਾਬੂ ਪਾਇਆ ਜਾ ਸਕਦਾ ਹੈ।