ਪਿੰਡ ਬਲਾੜੀ ਕਲਾਂ 'ਚ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ - ਕੋਰੋਨਾ ਦੀ ਚੈੱਨ ਨੂੰ ਤੋੜਨ
ਸ੍ਰੀ ਫ਼ਤਿਹਗੜ੍ਹ ਸਾਹਿਬ: ਪਿੰਡ ਬਲਾੜੀ ਕਲਾਂ ਦੀ ਧਰਮਸ਼ਾਲਾ 'ਚ ਸਿਹਤ ਵਿਭਾਗ ਦੀ ਮਦਦ ਨਾਲ ਸਮਾਜ ਸੇਵੀਆਂ ਵਲੋਂ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ 'ਚ 50 ਦੇ ਕਰੀਬ ਵਿਅਕਤੀਆਂ ਵਲੋਂ ਵੈਕਸੀਨੇਸ਼ਨ ਕਰਵਾਈ ਗਈ। ਇਸ ਮੌਕੇ ਡਾ. ਪ੍ਰਭਜੋਤ ਕੌਰ ਦਾ ਕਹਿਣਾ ਕਿ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਵੈਕਸੀਨੇਸ਼ਨ ਲਗਵਾਉਣ ਦੀ ਲੋੜ ਹੈ। ਇਸ ਮੌਕੇ ਸਮਾਜ ਸੇਵੀ ਅਸ਼ੋਕ ਕੁਮਾਰ ਦਾ ਕਹਿਣਾ ਕਿ ਕੋਰੋਨਾ ਦੀ ਚੈੱਨ ਨੂੰ ਤੋੜਨ ਲਈ ਸਿਹਤ ਵਿਭਾਗ ਅਤੇ ਸਰਕਾਰ ਦਾ ਸਹਿਯੋਗ ਕਰਨ ਦੀ ਲੋੜ ਹੈ, ਤਾਂ ਹੀ ਇਸ 'ਤੇ ਜਿੱਤ ਸਕਦੇ ਹਾਂ।