ਗੜ੍ਹਸ਼ੰਕਰ ਸ਼ਹਿਰ 'ਚ ਲਗਾਇਆ ਕੋਰੋਨਾ ਵੈਕਸੀਨੇਸ਼ਨ ਦਾ ਮੈਗਾ ਕੈਂਪ - ਕੋਰੋਨਾ ਵਾਇਰਸ
ਗੜ੍ਹਸ਼ੰਕਰ: ਸੂਬੇ ਭਰ 'ਚ ਕੋਰੋਨਾ ਵਾਇਰਸ ਦੇ ਨਾਲ ਲੜਨ ਲਈ ਮੈਗਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਉੱਥੇ ਹੀ ਸ਼ਹਿਰ ਗੜ੍ਹਸ਼ੰਕਰ ਵਿਖੇ ਵੀ ਸਿਵਲ ਹਸਪਤਾਲ ਦੀ ਟੀਮ ਵੱਲੋਂ ਪੰਜ ਥਾਵਾਂ 'ਤੇ ਮੈਗਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ 'ਚ ਲੋਕਾਂ ਵਲੋਂ ਵੈਕਸੀਨੇਸ਼ਨ ਲਗਵਾਈ ਗਈ। ਇਸ ਸਬੰਧੀ ਸਮਾਜਸੇਵੀ ਓਂਕਾਰ ਸਿੰਘ ਦਾ ਕਹਿਣਾ ਕਿ ਵੱਢ ਤੋਂ ਵੱਧ ਲੋਕਾਂ ਨੂੰ ਇਹ ਵੈਕਸੀਨ ਲਗਾਵਉਣੀ ਚਾਹੀਦੀ ਹੈ। ਇਸ ਸਬੰਧੀ ਐੱਸ.ਡੀ.ਐੱਮ ਵੀ ਵਿਸ਼ੇਸ਼ ਤੌਰ 'ਤੇ ਕੈਂਪ ਦਾ ਜਾਇਜ਼ਾ ਲੈਣ ਪਹੁੰਚੇ।