ਸ੍ਰੀ ਆਨੰਦਪੁਰ ਸਾਹਿਬ ਤੇ ਨੰਗਲ ਵਿਖੇ ਕੋਰੋਨਾ ਟੀਕਾਕਰਨ ਹੋਇਆ - ਐਸਡੀਐਮ ਕੰਨੂ ਗਰਗ
ਸ੍ਰੀ ਅਨੰਦਪੁਰ ਸਾਹਿਬ: ਅੱਜ ਸਮੁੱਚੇ ਭਾਰਤ ਵਿੱਚ ਕੋਰੋਨਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ। ਇਸੇ ਲੜੀ ਦੇ ਤਹਿਤ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਅਤੇ ਨੰਗਲ ਦੇ ਬੀਬੀਐਮਬੀ ਹਸਪਤਾਲ ਵਿਖੇ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ। ਐਸਡੀਐਮ ਕੰਨੂ ਗਰਗ ਅਤੇ ਐਸ ਐਚ ਓ ਚਰਨਜੀਤ ਕੁਮਾਰ ਨੇ ਕਿਹਾ ਕਿ ਵੈਕਸੀਨ ਤੋਂ ਕਿਸੇ ਨੂੰ ਡਰਨ ਦੀ ਲੋੜ ਨਹੀਂ ਹੈ ਕਿਉਂਕਿ ਪੂਰੇ ਪੁਖਤਾ ਪ੍ਰਬੰਧਾਂ ਦੇ ਨਾਲ ਸਮੁੱਚੇ ਭਾਰਤ ਵਿੱਚ ਇਹ ਵੈਕਸੀਨ ਨੂੰ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਹਰ ਸਥਿਤੀ ਨਾਲ ਨਿਪਟਣ ਦੇ ਲਈ ਪ੍ਰਸ਼ਾਸਨ ਕੋਲ ਹਰ ਤਰ੍ਹਾਂ ਦਾ ਪ੍ਰਬੰਧ ਮੌਜੂਦ ਹਨ। ਹੈਲਥ ਵਰਕਰ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਇਹ ਵੈਕਸੀਨ ਲਗਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕੇ ਸਾਰਿਆਂ ਨੂੰ ਇਹ ਵੈਕਸੀਨ ਲਗਾਉਣੀ ਚਾਹੀਦੀ ਹੈ।