ਸਰਕਾਰੀ ਹਸਪਤਾਲ 'ਚ ਕੋਰੋਨਾ ਵੈਕਸੀਨ ਲੈਣ ਵਾਲਿਆਂ ਦੀ ਭੀੜ - Corona vaccinators
ਮਾਨਸਾ: ਸੂਬਾ ਸਰਕਾਰ ਵੱਲੋਂ ਪੰਜਾਬ ਅੰਦਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ 45 ਸਾਲ ਦੀ ਉਮਰ ਤੋਂ ਵੱਧਦੇ ਕੋਰੋਨਾ ਵੈਕਸੀਨ ਲਗਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਲਗਵਾਉਣ ਵਾਲੇ ਲੋਕਾਂ ਵਿੱਚ ਭਾਰੀ ਜੋਸ਼ ਦਿਖਾਈ ਦਿੱਤਾ। ਛੁੱਟੀ ਵਾਲੇ ਦਿਨ ਵੀ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਸੈਂਕੜੇ ਵਿਅਕਤੀਆਂ ਨੇ ਕੋਰੋਨਾ ਵੈਕਸੀਨ ਲਗਵਾਈ। ਐਸਐਮਓ ਹਰਚਰਨ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਉੱਤੇ 45 ਸਾਲ ਦੀ ਉਮਰ ਤੋਂ ਵੱਧ ਵਿਅਕਤੀਆਂ ਦੇ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਕੋਰੋਨਾ ਵੈਕਸੀਨ ਲਗਾਉਣ ਤੋਂ ਬਾਅਦ ਕਿਸੇ ਵਿਅਕਤੀ ਨੂੰ ਕੋਈ ਤਕਲੀਫ ਨਹੀਂ ਹੈ ਸਭ ਤੰਦਰੁਸਤ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਨੂੰ ਹਰਾਉਣ ਲਈ ਹਰ ਇੱਕ ਵਿਅਕਤੀ ਸਰਕਾਰੀ ਹਸਪਤਾਲਾਂ ਵਿੱਚ ਆ ਕੇ ਕੋਰੋਨਾ ਵੈਕਸੀਨ ਲਗਵਾਉਣ ਤਾਂ ਜੋ ਕੋਰੋਨਾ ਨੂੰ ਹਰਾਇਆ ਜਾ ਸਕੇ।