ਪਿੰਡ ਵਾਸੀਆ ਨੂੰ ਲਗਾਈ ਗਈ ਕੋਰੋਨਾ ਵੈਕਸੀਨ - Government
ਬੱਸੀ ਪਠਾਣਾ: ਸਿਹਤ ਕੇਂਦਰ ਨੰਦਪੁਰ ਕਲੌੜ ਵੱਲੋਂ ਗਰਾਮ ਪੰਚਾਇਤ ਪਿੰਡ ਕੱਜਲ ਮਾਜਰਾ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ (Corona vaccine ) ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਬਲਾਕ ਸੰਮਤੀ ਦੇ ਚੇਅਰਮੈਨ ਬਲਜੀਤ ਕੌਰ ਵੱਲੋਂ ਕੀਤਾ ਗਿਆ। ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਚੇਅਰਪਰਸਨ ਬਲਜੀਤ ਕੌਰ ਨੇ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਪਿੰਡਾਂ ਦੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਵੈਕਸੀਨ ਕੀਤਾ ਜਾ ਰਿਹਾ ਹੈ, ਤਾਂ ਜੋ ਕੋਰੋਨਾ ਦੀ ਚੈਨ ਨੂੰ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਕੋਰੋਨਾ (Corona) ਮਹਾਂਮਾਰੀ ਦੀ ਚੈਨ ਨੂੰ ਤੋੜਨ ਲਈ ਸਰਕਾਰ (Government) ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦਾ ਧਿਆਨ ਰੱਖਣ ਦੀ ਲੋੜ ਹੈ।