ਕੋਰੋਨਾ ਵੈਕਸੀਨ ਪਿੰਡਾਂ ਤੱਕ ਵੀ ਪਹੁੰਚੇਗੀ: ਡੀਸੀ
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਸ਼ੁਰੂ ਹੋ ਗਈ ਹੈ। ਜਿਸ ਕਾਰਨ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੱਕ ਪਾਬੰਦੀਆਂ ਨੂੰ ਵਧਾ ਦਿੱਤਾ ਹੈ। ਉਥੇ ਹੀ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨ ਵੀ ਵਧਾ ਦਿੱਤੀ ਗਈ ਹੈ। ਡੀਸੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਕੋਰੋਨਾ ਦੀ ਦੂਸਰੀ ਲਹਿਰ ਸ਼ੁਰੂ ਹੋ ਗਈ ਹੈ। ਜਿਸ ਨੂੰ ਰੋਕਣ ਦੇ ਲਈ ਕੋਰੋਨਾ ਵੈਕਸੀਨ ਦਾ ਟੀਕਾਕਰਨ ਵੱਧ ਤੋਂ ਵੱਧ ਲੋਕਾਂ ਨੂੰ ਲਗਾਇਆ ਜਾ ਰਿਹਾ ਹੈ। ਕੋਰੋਨਾ ਵੈਕਸੀਨ ਦਾ ਟੀਕਾ ਪਿੰਡ ਦੇ ਲੋਕਾਂ ਤੱਕ ਪਹੁੰਚਾਉਣ ਦੇ ਲਈ ਸਰਪੰਚਾਂ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਮਾਸਕ, ਸੇਨੈਟਾਇਜਰ ਅਤੇ ਦੂਰੀ ਬਣਾਕੇ ਰੱਖਣੀ ਜ਼ਰੂਰੀ ਹੈ।